ਮੋਹਾਲੀ ਦੇ ਇਕ ਹੋਟਲ ਵਿਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਹੋਟਲ ਸਟਾਫ ਤੁਰੰਤ ਏਐਸਆਈ ਦੇ ਕਮਰੇ ਵਿਚ ਪਹੁੰਚਿਆ ਤਾਂ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਦੇਖਿਆ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜ਼ਖਮੀ ਕਾਂਸਟੇਬਲ ਨੂੰ ਹੋਟਲ ਸਟਾਫ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲੈ ਗਿਆ, ਜਿੱਥੇ ਡਾਕਟਰੀ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਪਾਇਆ ਗਿਆ।ਮ੍ਰਿਤਕ ਦੀ ਪਛਾਣ ਪੰਜਾਬ ਪੁਲੀਸ ਦੇ ਏਐਸਆਈ ਅਸ਼ਵਨੀ ਵਾਸੀ ਸੈਕਟਰ-26 ਪੁਲੀਸ ਲਾਈਨ ਚੰਡੀਗੜ੍ਹ ਵਜੋਂ ਹੋਈ ਹੈ। ਉਸ ਦੇ ਪਿਤਾ ਈਸ਼ਵਰ ਵੀ ਚੰਡੀਗੜ੍ਹ ਪੁਲੀਸ ਵਿੱਚ ਐਸਆਈ ਵਜੋਂ ਕੰਮ ਕਰ ਰਹੇ ਹਨ ਅਤੇ ਇਸ ਵੇਲੇ ਸੈਕਟਰ-19 ਪੁਲੀਸ ਸਟੇਸ਼ਨ ਵਿੱਚ ਕੰਮ ਕਰ ਰਹੇ ਹਨ।ਸੂਤਰਾਂ ਮੁਤਾਬਕ ਏਐਸਆਈ ਅਸ਼ਵਨੀ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਕਿਸੇ ਨੂੰ ਫ਼ੋਨ ਕੀਤਾ ਸੀ। ਅਸ਼ਵਨੀ ਕਿਸੇ ਗੱਲ ਨੂੰ ਲੈ ਕੇ ਬਹੁਤ ਪਰੇਸ਼ਾਨ ਸੀ।
ਸੂਤਰਾਂ ਮੁਤਾਬਕ ਉਸ ਨੇ ਦੇਰ ਰਾਤ ਪਰਿਵਾਰ ਵਾਲਿਆਂ ਨੂੰ ਫੋਨ ਕੀਤਾ ਹੋ ਸਕਦਾ ਹੈ। ਹਾਲਾਂਕਿ, ਮੋਹਾਲੀ ਦਾ ਸਥਾਨਕ ਪੁਲਿਸ ਥਾਣਾ ਅਸ਼ਵਨੀ ਦੇ ਪਰਿਵਾਰ ਤੋਂ ਪੁੱਛਗਿੱਛ ਕਰ ਰਿਹਾ ਹੈ ਅਤੇ ਉਸਦੇ ਫੋਨ ਕਾਲ ਰਿਕਾਰਡ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਸਨੇ ਆਖਰੀ ਕਾਲ ਕਿਸ ਨੂੰ ਕੀਤੀ ਸੀ ਅਤੇ ਉਹ ਕਿਸ ਗੱਲ ਨੂੰ ਲੈ ਕੇ ਪਰੇਸ਼ਾਨ ਸੀ।