ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਪੁਲੀਸ ਵੱਲੋਂ ਸੜਕਾਂ ’ਤੇ ਲੋਕਾਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਅਤੇ ਅਪਰਾਧਾਂ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਵੱਲੋਂ ਸਿਟੀ ਸਰਵੀਲੈਂਸ ਅਤੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਲਗਾਇਆ ਜਾ ਰਿਹਾ ਹੈ। ਪਰ ਅਜੇ ਕੰਮ ਵੀ ਪੂਰਾ ਨਹੀਂ ਹੋਇਆ ਸੀ, ਜਦੋਂ ਚੋਰਾਂ ਦੀ ਨਜ਼ਰ ਪੈ ਗਈ ਤੇ ਉਨ੍ਹਾਂ ਨੇ 17 ਥਾਵਾਂ ਤੋਂ ਬੈਟਰੀਆਂ ਅਤੇ ਦੋ ਥਾਵਾਂ ਤੋਂ ਕੈਮਰੇ ਚੋਰੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਸੀਪੀਯੂ ਅਤੇ ਦੋ ਬੈਟਰੀਆਂ ਪੁਲੀਸ ਨੇ ਹੁਣ ਤੱਕ ਬਰਾਮਦ ਕੀਤੀਆਂ ਹਨ। ਪੁਲਿਸ ਨੇ ਹੁਣ ਹੋਰ ਬੈਟਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੇਈਏ ਕਿ ਮੁਹਾਲੀ ਸ਼ਹਿਰ ਦੀਆਂ ਸੜਕਾਂ ’ਤੇ ਲੋਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਅਪਰਾਧਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਟੀ ਸਰਵੀਲੈਂਸ ਅਤੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ ਲਗਾਇਆ ਜਾ ਰਿਹਾ ਹੈ। ਪਰ ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੋਰਾਂ ਨੇ ਕੈਮਰੇ ਅਤੇ ਬੈਟਰੀਆਂ ਚੋਰੀ ਕਰ ਲਈਆਂ ਸਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ ‘ਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਪੀ ਸਿਟੀ ਹਰਪਾਲ ਸਿੰਘ ਅਟਵਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕੰਪਨੀ ਦੇ ਮੁਲਾਜ਼ਮਾਂ ਦੀ ਭੂਮਿਕਾ ਸਾਹਮਣੇ ਆਈ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।