Monday, December 23, 2024
spot_img

ਮੰਗੇਤਰ ਵੱਲੋਂ ਅਚਾਨਕ ਦਾਜ ਮੰਗਣ ਤੇ ਲੜਕੀ ਨੇ ਚੁੱਕਿਆ ਅਜਿਹਾ ਕਦਮ, ਸੁਣ ਉੱਡ ਜਾਣਗੇ ਹੋਸ਼

Must read

ਲੁਧਿਆਣਾ, 20 ਜੁਲਾਈ : ਥਾਣਾ ਬਸਤੀ ਜੋਧੇਵਾਲ ਦੇ ਇਲਾਕਾ ਕਾਕੋਵਾਲ ਰੋਡ ‘ਤੇ ਇੱਕ 18 ਸਾਲ ਦੀ ਲੜਕੀ ਨੇ ਬੀਤੀ ਰਾਤ ਆਪਣੇ ਮੰਗੇਤਰ ਤੋਂ ਤੰਗ ਆ ਕੇ ਫਾਹਾ ਲੈ ਕੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਪਰਿਵਾਰ ਘਰ ‘ਚ ਮੌਜੂਦ ਨਹੀਂ ਸੀ। ਜਦੋਂ ਲੜਕੀ ਦੀ ਮਾਂ ਬਾਜ਼ਾਰ ਤੋਂ ਘਰ ਵਾਪਸ ਆਈ ਤਾਂ ਉਸ ਨੇ ਆਪਣੀ ਬੇਟੀ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖ ਕੇ ਰੌਲਾ ਪਾ ਦਿੱਤਾ, ਰੋਲ੍ਹਾ ਸੁਣਨ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਲਾਸ਼ ਨੂੰ ਹੇਠਾਂ ਉਤਾਰਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ਤੇ ਪਹੁੰਚੀ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਕੇ ਲਿਆ ਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਉਹ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਜਾਣਕਾਰੀ ਅਨੁਸਾਰ ਆਤਮ ਹੱਤਿਆ ਕਰਨ ਵਾਲੀ ਲੜਕੀ ਰੌਸ਼ਨੀ ਨਾਲ ਉਸਦੇ ਮੰਗੇਤਰ ਲੜਕੇ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਸੀ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਵਿਆਹ ਤੋਂ ਇਨਕਾਰ ਕਰਨ ਦਾ ਕਾਰਨ ਪੁੱਛਿਆ ਤਾਂ ਉਹ ਦਾਜ ਵਿੱਚ ਮੋਟਰ ਕਾਰ ਅਤੇ ਮੋਟਰ ਸਾਈਕਲ ਦੀ ਮੰਗ ਕਰ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਰੋਸ਼ਨੀ ਦੇ ਭਰਾ ਸੂਰਜ ਕੁਮਾਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਰਾਏਬਰੇਲੀ ਦਾ ਰਹਿਣ ਵਾਲਾ ਹੈ। ਕਰੀਬ ਇੱਕ ਸਾਲ ਪਹਿਲਾਂ ਉਸ ਨੇ ਰੋਸ਼ਨੀ ਦੀ ਮੰਗਣੀ ਪਿੰਡ ਦੇ ਹੀ ਸ਼ਿਵਾ ਨਾਂ ਦੇ ਨੌਜਵਾਨ ਨਾਲ ਕੀਤੀ ਸੀ। ਰੋਸ਼ਨੀ ਦੇ ਵਿਆਹ ਦੀ ਤਰੀਕ ਅਜੇ ਤੈਅ ਨਹੀਂ ਹੋਈ ਸੀ। ਇਸ ਤੋਂ ਪਹਿਲਾਂ ਵੀ ਸ਼ਿਵ ਨੇ ਆਪਣੇ ਅਸਲੀ ਰੰਗ ਦਿਖਾ ਦਿੱਤੇ। ਸੂਰਜ ਨੇ ਦੱਸਿਆ ਕਿ ਆਤਮ ਹੱਤਿਆ ਦੇ ਸਮੇਂ ਘਰ ‘ਚ ਕੋਈ ਨਹੀਂ ਸੀ। ਉਸ ਨੇ ਪੁਲੀਸ ਨੂੰ ਸੂਚਿਤ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ।
ਥਾਣਾ ਬਸਤੀ ਜੋਧੇਵਾਲ ਦੇ ਥਾਣੇਦਾਰ ਹਰਨੇਕ ਸਿੰਘ ਨੇ ਦੱਸਿਆ ਕਿ ਰੋਸ਼ਨੀ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਹੈ। ਪਰਿਵਾਰ ਅਨੁਸਾਰ ਸ਼ਿਵ ਰੋਸ਼ਨੀ ਨਾਲ ਝਗੜਾ ਕਰਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article