ਮੰਡੀ, 3 ਅਗਸਤ : ਹਿਮਾਚਲ ਦੇ ਮੰਡੀ ਜ਼ਿਲ੍ਹੇ ‘ਚ ਜਾਣ ਵਾਲਿਆ ਲਈ ਇਹ ਖ਼ਬਰ ਅਹਿਮ ਹੈ। ਮੰਡੀ ਵਿੱਚ ਇੱਕ ਵਾਰ ਫਿਰ ਮੀਂਹ ਨੇ ਤਬਾਹੀ ਮਚਾਈ ਹੈ। ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਮੰਡੀ ਜ਼ਿਲ੍ਹੇ ‘ਚ ਮੀਂਹ ਕਾਰਨ ਹਫੜਾ-ਦਫੜੀ ਦਾ ਮਾਹੌਲ ਹੈ। ਭਾਰੀ ਬਰਸਾਤ ਕਾਰਨ ਆਏ ਹੜ੍ਹਾਂ ਵਿੱਚ ਕਈ ਘਰਾਂ, ਸਕੂਲਾਂ ਅਤੇ ਹਸਪਤਾਲਾਂ ਨੂੰ ਨੁਕਸਾਨ ਪੁੱਜਾ ਹੈ। ਮੰਡੀ ‘ਚ ਦੋ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਦੌਰਾਨ ਪ੍ਰਸ਼ਾਸਨ ਨੇ ਸਾਰੇ ਸਕੂਲ ਅਤੇ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਮੰਡੀ ਜ਼ਿਲ੍ਹੇ ਵਿੱਚ ਦੇਰ ਰਾਤ ਪਏ ਭਾਰੀ ਮੀਂਹ ਕਾਰਨ ਭਾਰੀ ਤਬਾਹੀ ਹੋਈ ਹੈ। ਸਰਕਾਰ ਵਲੋਂ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ ਅਤੇ ਉਮੀਦ ਹੈ ਕਿ ਛੇਤੀ ਹੀ ਰਸਤਾ ਖੁਲ੍ਹ ਜਾਵੇਗਾ।