ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਅਤੇ ਬਲਾਤਕਾਰ ਨੂੰ ਲੈ ਕੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸਦੀ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਯਾਦਵ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ 2012 ‘ਚ ਪ੍ਰਮੇਸ਼ਵਰ ਦਰਬਾਰ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਗਾਏ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ।