Friday, July 26, 2024
spot_img

ਰਾਜਾ ਵੜਿੰਗ ਨੂੰ ਵੱਡਾ ਝੱਟਕਾ : ਪਤਨੀ ਅੰਮ੍ਰਿਤਾ ਵੜਿੰਗ ਦਾ ਭਰਾ ਕਾਂਗਰਸ ਛੱਡਕੇ ‘ਆਪ’ ‘ਚ ਸ਼ਾਮਿਲ

Must read

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਹਰੇਕ ਪਾਰਟੀ ਆਪਣੇ ਵੱਲੋਂ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਗਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਨੂੰ ਵੱਡਾ ਝਟਕਾ ਲੱਗਾ। ਪਤਨੀ ਅੰਮ੍ਰਿਤਾ ਵੜਿੰਗ ਦਾ ਭਰਾ ਅਰਸ਼ ਸੱਚਰ ਕਾਂਗਰਸ ਛੱਡਕੇ CM ਮਾਨ ਦੀ ਅਗੁਵਾਈ ‘ਚ AAP ‘ਚ ਸ਼ਾਮਿਲ ਹੋਇਆ ਹੈ। ਫਰੀਦਕੋਟ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਤੇ ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਐੱਮ ਮਾਨ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ। ਇਸ ਵਾਰ ਕਿਹੜੀ ਪਾਰਟੀ ਬਾਜ਼ੀ ਮਾਰੇਗੀ ਇਹ ਤਾਂ ਨਤੀਜੇ ਆਉਣ ਦੇ ਬਾਅਦ ਹੀ ਪਤਾ ਲੱਗ ਸਕੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article