ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਤੋਂ 6 ਮਹੀਨੇ ਦਾ ਸਮਾਂ ਮੰਗਿਆ ਹੈ । 6 ਮਹੀਨੇ ਦੇ ਅੰਦਰ ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਗ੍ਰਾਊਂਡ ‘ਤੇ ਜਾ ਕੇ ਵੈਰੀਫਿਕੇਸ਼ਨ ਕਰਵਾਵਾਂਗੇ।