ਕੈਨੇਡਾ ਤੋਂ ਹਰ ਰੋਜ਼ ਕੋਈ ਨਾ ਕੋਈ ਮੰਦਭਾਗੀ ਖ਼ਬਰ ਸਾਹਮਣੇ ਆ ਜਾਂਦੀ ਹੈ। ਇੱਥੇ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਲੁਧਿਆਣਾ ਦੇ ਕਸਬਾ ਹਠੂਰ ਦੇ ਜੰਮਪਲ ਸੀ। ਨੌਜਵਾਨ ਦੀ ਪਹਿਚਾਣ 24 ਸਾਲਾ ਅਰਸ਼ਪ੍ਰੀਤ ਸਿੰਘ ਵੱਜੋਂ ਹੋਈ ਹੈ ਜਿਸ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਕੇ ‘ਤੇ ਮੌਤ ਹੋ ਗਈ ਹੈ। ਪਿੱਛੋਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਅਰਸ਼ਪ੍ਰੀਤ ਸਿੰਘ 2021 ਵਿਚ ਆਈਲੈਟਸ ਕਰਕੇ ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਗਿਆ ਸੀ ਅਤੇ ਟਰਾਲਾ ਚਲਾਉਂਦਾ ਸੀ। ਉਸ ਦੇ ਟਰੱਕ ਦੀ ਅਚਾਨਕ ਆਹਮੋ-ਸਾਹਮਣੇ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਦਰਦਨਾਕ ਹਾਦਸੇ ‘ਚ ਅਰਸ਼ਪ੍ਰੀਤ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ।
ਉਹ ਮਾਪਿਆਂ ਦਾ ਇਕਲੌਤਾ ਪੁੱਤਰ (only son) ਸੀ ਤੇ ਉਸ ਦਾ ਅਜੇ ਵਿਆਹ ਨਹੀਂ ਸੀ ਹੋਇਆ। ਉਸ ਨੇ ਸੀ.ਬੀ.ਐੱਸ.ਸੀ. ਬੋਰਡ ਤੋਂ ਦਸਵੀਂ ਕਲਾਸ ‘ਚ 96 ਫੀਸਦੀ ਅੰਕ ਲੈ ਕੇ ਪਾਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਰਸ਼ਪ੍ਰੀਤ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਆਰਥਿਕ ਤੰਗੀ ਦੇ ਬਾਵਜੂਦ ਉਸ ਦੇ ਮਾਪਿਆਂ ਨੇ ਸੁਨਹਿਰੇ ਭਵਿੱਖ ਲਈ ਉਸ ਨੂੰ ਪੜ੍ਹਾ ਕੇ ਕੈਨੇਡਾ ‘ਚ ਰੋਜ਼ੀ-ਰੋਟੀ ਲਈ ਭੇਜਿਆ ਸੀ।