Monday, December 23, 2024
spot_img

ਰੰਗਲੇ ਪੰਜਾਬ ਦਾ ਰਸਤਾ ਖੇਤਾਂ ‘ਚੋ ਹੋ ਕੇ ਜਾਂਦਾ ਹੈ, ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ

Must read

ਕਿਸਾਨ ਮੇਲੇ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਪਟਿਆਲਾ, 2 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ‘ਚ ਕਿਸਾਨਾਂ ਦਾ ਅਹਿਮ ਯੋਗਦਾਨ ਹੋਵੇਗਾ, ਕਿਉਂਕਿ ਅੰਨਦਾਤਾ ਦੀ ਖੁਸ਼ਹਾਲੀ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ ਉਸ ਦਾ ਰਸਤਾ ਪੰਜਾਬ ਦੇ ਖੇਤਾਂ ਵਿੱਚ ਹੋ ਕੇ ਜਾਂਦਾ ਹੈ।  ਇਸ ਮੌਕੇ ਐਮ.ਐਲ.ਏ ਲਾਭ ਸਿੰਘ ਓਗੋਕੇ ਵੀ ਮੌਜੂਦ ਸਨ।
ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀਬਾੜੀ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀਡ ਦੀ ਹੱਡੀ ਹੈ ਅਤੇ ਅਜਿਹੇ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਵਿੱਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ  ਦੇ ਕਿਸਾਨ ਨਾ ਕੇਵਲ ਪੰਜਾਬ ਸਗੋਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਦੇਸ਼ ਦੇ ਹਰੇਕ ਸੂਬੇ ਵਿੱਚ ਲੱਗਣ ਵਾਲੇ ਕਿਸਾਨ ਮੇਲਿਆਂ ‘ਚ ਸ਼ਿਰਕਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਆਮਦਨ ਨੂੰ ਵਧਾਉਣ ਲਈ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ। ਡੇਅਰੀ ਫਾਰਮਿੰਗ ਦੇ ਨਾਲ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੀ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਆਪਣੇ ਪੈਦਾਵਾਰ ਦੀ ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਵੱਲੋਂ ਮਾਰਕੀਟਿੰਗ ਖੁਦ ਕੀਤੀ ਜਾਣ ਲੱਗੇਗੀ ਉਦੋਂ ਪੰਜਾਬ ਨਾ ਕੇਵਲ ਦੇਸ਼ ਦਾ ਸਗੋਂ ਦੁਨੀਆ ਦਾ ਸਭ ਤੋਂ ਅਮੀਰ ਸੂਬਾ ਬਣਕੇ ਉਭਰੇਗਾ। ਇਸ ਮੌਕੇ ਉਨ੍ਹਾਂ ਟਰੈਕਟਰ ‘ਤੇ ਪੂਰੇ ਕਿਸਾਨ ਮੇਲੇ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਗੰਭੀਰ ਬੀਮਾਰੀਆਂ ਫੈਲਦੀਆਂ ਹਨ। ਇਸ ਮੌਕੇ ਦੀਪ ਸੰਧੂ, ਅਬਜਿੰਦਰ ਸਿੰਘ ਸੰਘਾ, ਸਾਹਿਲ ਮੱਕੜ, ਕੇਸ਼ੋ ਕੁਲਤਾਰ ਸਿੰਘ ਪੰਨੂ, ਜਸਦੀਪ ਸਿੰਘ ਬਰਾੜ ਤੇ ਐਡਵੋਕੇਟ ਜੈਸ਼ਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article