Thursday, January 30, 2025
spot_img

ਲੁਧਿਆਣਾ ਇੰਪਰੂਵਮੈਂਟ ਟਰੱਸਟ ਘਪਲੇ ‘ਚ ED ਦੀ ਵੱਡੀ ਕਾਰਵਾਈ, ਸਾਬਕਾ ਚੇਅਰਮੈਨ ਦੀ 5.58 ਕਰੋੜ ਦੀ ਜਾਇਦਾਦ ਜ਼ਬਤ

Must read

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਮਨਯਮ ਦੀਆਂ ਅਚੱਲ ਜਾਇਦਾਦਾਂ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ ਕੁੱਲ 5.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਸਬੰਧੀ ਕੀਤੀ ਗਈ।

ਦੱਸ ਦੇਈਏ ਕਿ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਗਏ ਪੱਤਰ ਵਿਚ ਲਿਖਿਆ ਸੀ ਕਿ ਰਮਨ ਬਾਲਾ ਸੁਬ੍ਰਾਮਣੀਅਮ ਦੇ ਕਾਰਜਕਾਲ ਦੌਰਾਨ LDP ਯੋਜਨਾ ਤਹਿਤ ਅਲਾਟ ਕੀਤੇ ਗਏ ਪਲਾਟਾਂ ਦੀ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ ਜਿਸ ਦੇ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋਈ। ਪਹਿਲਾਂ ਪੰਜਾਬ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਤੇ ਫਿਰ 3 ਮਹੀਨੇ ਪਹਿਲਾਂ ਈਡੀ ਨੇ ਇਸ ਕੇਸ ਵਿਚ ਈਡੀ ਐਕਸ਼ਨ ਮੋਡ ਵਿਚ ਆ ਗਈ।

ਈਡੀ IPS 1860 ਤੇ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ 2 ਐੱਫਆਈਆਰ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਦੀ ਜਾਂਚ ਤੋਂ ਪਤਾ ਲੱਗਾ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਵਿਅਕਤੀਆਂ ਨੂੰ ਅਨੁਕੂਲ ਪਲਾਟ ਵੰਡੇ। ਕੁਝ ਅਯੋਗ ਵਿਅਕਤੀਆਂ ਤੇ ਸੰਸਥਾਵਾਂ ਨੂੰ ਪਲਾਟ ਵੰਡੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article