Friday, September 20, 2024
spot_img

ਲੁਧਿਆਣਾ ਕੇਂਦਰੀ ਜੇਲ੍ਹ ‘ਚ ਦੋ ਗੁੱਟਾਂ ਵਿਚਾਲੇ ਝ ੜਪ; ਜ਼ ਖ਼ਮੀ ਨੂੰ ਹਸ ਪਤਾਲ ਕਰਵਾਇਆ ਗਿਆ ਦਾਖ਼ਲ

Must read

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੀਤੀ ਰਾਤ ਦੋ ਗੁੱਟਾਂ ਵਿੱਚ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਕਰੀਬ 20 ਲੋਕਾਂ ਨੇ ਇਕ ਨੌਜਵਾਨ ਨੂੰ ਘੇਰ ਲਿਆ। ਨੌਜਵਾਨ ‘ਤੇ ਸੂਏ ਨਾਲ ਹਮਲਾ ਕੀਤਾ ਗਿਆ। ਜ਼ਖਮੀ ਦੇ ਸਿਰ ਅਤੇ ਮੋਢੇ ‘ਤੇ ਟਾਂਕੇ ਲੱਗੇ ਸਨ। ਜ਼ਖ਼ਮੀ ਨੌਜਵਾਨ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ।

ਪ੍ਰਭਜੋਤ ਦਾ ਕਹਿਣਾ ਹੈ ਕਿ ਖਾਣਾ ਖਾ ਕੇ ਉਹ ਆਪਣੀ ਬੈਰਕ ਵੱਲ ਜਾ ਰਿਹਾ ਸੀ ਕਿ ਕੁਝ ਨੌਜਵਾਨਾਂ ਨੇ ਉਸ ‘ਤੇ ਕੁਝ ਟਿੱਪਣੀਆਂ ਕੀਤੀਆਂ। ਜਦੋਂ ਉਸ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਕਰੀਬ 20 ਤੋਂ 25 ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਦੇ ਹੱਥਾਂ ਵਿੱਚ ਸੂਏ ਸਨ। ਇਸ ਕਾਰਨ ਉਨ੍ਹਾਂ ਨੇ ਲਗਾਤਾਰ 5 ਤੋਂ 7 ਮਿੰਟ ਤੱਕ ਉਸ ਦੇ ਸਿਰ ਅਤੇ ਮੋਢਿਆਂ ‘ਤੇ ਹਮਲਾ ਕੀਤਾ।

ਜਦੋਂ ਉਹ ਖੂਨ ਨਾਲ ਲੱਥਪੱਥ ਹੋ ਗਿਆ ਤਾਂ ਉਸ ਨੂੰ ਮੁੱਢਲੀ ਸਹਾਇਤਾ ਲਈ ਜੇਲ ਦੇ ਅੰਦਰਲੇ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਪ੍ਰਭਜੋਤ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਹਮਲਾਵਰਾਂ ਨੂੰ ਸਜ਼ਾ ਦਿੱਤੀ ਜਾਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article