ਲੁਧਿਆਣਾ ਵਿੱਚ ਅੱਜ ਸ਼ਾਮ 4 ਵਜੇ ਭਗਵਾਨ ਜਗਨਨਾਥ ਰਥ ਯਾਤਰਾ ਕੱਢੀ ਜਾ ਰਹੀ ਹੈ। ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੱਥ ਯਾਤਰਾ ‘ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚਣਗੇ, ਜੋ ਰੱਥ ਯਾਤਰਾ ‘ਚ ਹਿੱਸਾ ਲੈਣਗੇ। ਲੁਧਿਆਣਾ ‘ਚ ਹੋਣ ਵਾਲੀ ਰੱਥ ਯਾਤਰਾ ਨੂੰ ਲੈ ਕੇ ਜਿੱਥੇ ਲੋਕਾਂ ‘ਚ ਭਾਰੀ ਉਤਸ਼ਾਹ ਹੈ, ਉਥੇ ਹੀ ਪੁਲਸ ਨੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ।
ਲੁਧਿਆਣਾ ਵਿੱਚ ਅੱਜ ਕੱਢੀ ਜਾ ਰਹੀ ਰੱਥ ਯਾਤਰਾ ਪੁਰੀ ਵਰਗੀ ਹੋਵੇਗੀ। ਇਸ ਯਾਤਰਾ ਦਾ ਆਯੋਜਨ ਇਸਕੋਨ ਅਤੇ ਭਗਵਾਨ ਜਗਨਨਾਥ ਰਥ ਯਾਤਰਾ ਉਤਸਵ ਕਮੇਟੀ ਵੱਲੋਂ ਕੀਤਾ ਗਿਆ ਹੈ। ਸੁਰੱਖਿਆ ਸਬੰਧੀ ਪਹਿਲਾਂ ਹੀ ਲੁਧਿਆਣਾ ਪੁਲਿਸ ਨੂੰ ਪੱਤਰ ਲਿਖਿਆ ਜਾ ਚੁੱਕਾ ਹੈ। ਰੱਥ ਨੂੰ ਸ਼ਾਨਦਾਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਜਿਸ ਵਿੱਚ ਬਲਰਾਜ ਜੀ, ਭੈਣ ਸੁਭਦਰਾ ਅਤੇ ਜਗਨਨਾਥ ਜੀ ਮੌਜੂਦ ਰਹਿਣਗੇ।