ਲੁਧਿਆਣਾ, 13 ਅਗਸਤ : ਲੁਧਿਆਣਾ ਦੇ ਇੱਕ ਨਾਮੀ ਸਮਾਜ ਸੇਵਕ ‘ਤੇ ਇੱਕ ਔਰਤ ਵਲੋਂ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਔਰਤ ਦੀ ਸ਼ਿਕਾਇਤ ਤੇ ਸਮਾਜ ਸੇਵਕ ਦੇ ਖਿਲਾਫ ਥਾਣਾ ਡਿਵੀਜ਼ਨ ਨੰਬਰ 2 ਵਿੱਚ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਦਾ ਸਮਾਜ ਸੇਵਕ ਚੇਤਨ ਬਵੇਜਾ ‘ਤੇ ਦੋਸ਼ ਹੈ ਕਿ ਉਸ ਨੇ ਇਕ ਲੜਕੀ ਨੂੰ ਕੋਲਡ ਡਰਿੰਕ ‘ਚ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਕੀਤਾ। ਇਸ ਤੋਂ ਬਾਅਦ ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਵਿਆਹ ਦੇ ਬਹਾਨੇ ਕਈ ਵਾਰ ਸਰੀਰਕ ਸਬੰਧ ਬਣਾਏ। ਇੰਨਾ ਹੀ ਨਹੀਂ ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਸਮਾਜ ਸੇਵੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਸਬੰਧੀ ਪੀੜਤ ਲੜਕੀ ਵੱਲੋਂ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸਦੇ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ ਦੋ ‘ਚ ਦੋਸ਼ੀ ਚੇਤਨ ਬਵੇਜਾ ਵਾਸੀ ਚੰਡੀਗੜ੍ਹ ਰੋਡ ਦੇ ਖਿਲਾਫ ਧਾਰਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਸਬੰਧਤ ਪੁੱਛਗਿੱਛ ਕਰਕੇ ਕਾਰਵਾਈ ਕੀਤੀ ਜਾਵੇਗੀ।
ਪੀੜਤ ਲੜਕੀ ਵੱਲੋਂ ਇਸ ਦੀ ਸ਼ਿਕਾਇਤ 12 ਅਗਸਤ ਨੂੰ ਲੁਧਿਆਣਾ ਪੁਲੀਸ ਨੂੰ ਦਿੱਤੀ ਗਈ ਸੀ। 30 ਸਾਲਾ ਪੀੜਤਾ ਨੇ ਦੱਸਿਆ ਕਿ ਉਹ ਮੁਲਜ਼ਮ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ, ਇੱਕ ਦਿਨ ਮੁਲਜ਼ਮ ਨੇ ਉਸ ਨੂੰ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਦਿੱਤਾ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਵਿਆਹ ਦੇ ਬਹਾਨੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ, ਹੁਣ ਜਦੋਂ ਉਹ ਗਰਭਵਤੀ ਹੋ ਗਈ ਤਾਂ ਦੋਸ਼ੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।