ਲੁਧਿਆਣਾ ਸ਼ਹਿਰ ਦੇ ਨੀਚੀ ਮੰਗਲੀ ਇਲਾਕੇ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਲਾਕੇ ‘ਚ ਇੱਕ ਘਰ ਦੇ ਕਮਰੇ ਵਿੱਚ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਵਿੱਚ ਤਿੰਨ ਮਾਸੂਮ ਬੱਚਿਆਂ ਸਮੇਤ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਿਆ। ਕਮਰੇ ਵਿੱਚੋਂ ਅਵਾਜ਼ਾਂ ਆਉਣ ਕਰਕੇ ਆਸ ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਵਿਕਾਸ, ਅਰਜੁਨ, ਸੁਰਜੀਤ ਅਤੇ ਰਾਹੁਲ ਵਜੋਂ ਹੋਈ ਹੈ, ਜਿਨ੍ਹਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ।




