Friday, December 27, 2024
spot_img

ਲੁਧਿਆਣਾ ‘ਚ ਕਾਰ ਸਵਾਰ ਨੇ ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਕੁਚਲਿਆ, ਡਰਾਈਵਰ ਫਰਾਰ

Must read

ਲੁਧਿਆਣਾ, 23 ਅਗਸਤ : ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਇੱਕ ਕਾਰ ਨੇ ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਕੁਚਲ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਈ ਹੈ, ਜੋ ਬਹੁਤ ਤੇਜ਼ੀ ਨਾਲ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਵੀਡਿਓ ‘ਚ ਦੇਖਿਆ ਜਾ ਰਿਹਾ ਹੈ ਕਿ ਕਾਰ ਬੱਚੇ ਨੂੰ ਕੁਚਲ ਕੇ ਅੱਗੇ ਨਿਕਲ ਗਈ। ਇਸ ਕਾਰਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਡਾਬਾ ਦੀ ਪੁਲੀਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਪੁਲਿਸ ਘਟਨਾ ਵਾਲੀ ਥਾਂ ਦੀ ਵੀ ਤਲਾਸ਼ ਕਰ ਰਹੀ ਹੈ। ਥਾਣਾ ਡਾਬਾ ਦੇ ਪੁਲਿਸ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਅਜੇ ਮਾਮਲੇ ਦੀ ਜਾਣਕਾਰੀ ਨਹੀਂ ਹੈ, ਪਰ ਉਹ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਜ਼ਰੂਰ ਕਰਨਗੇ | ਪਤਾ ਲੱਗਾ ਹੈ ਕਿ ਹਾਦਸੇ ਦੌਰਾਨ ਬੱਚਾ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਬੱਚੇ ਦੀ ਉਮਰ ਕਰੀਬ 3 ਤੋਂ 4 ਸਾਲ ਹੈ। ਥਾਣਾ ਡਾਬਾ ਦੇ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਭੇਜ ਦਿੱਤੇ ਗਏ ਹਨ ਤਾਂ ਜੋ ਘਟਨਾ ਵਾਲੀ ਥਾਂ ਦੀ ਪੜਤਾਲ ਕੀਤੀ ਜਾ ਸਕੇ। ਉਸ ਤੋਂ ਬਾਅਦ ਹੀ ਸਾਰਾ ਮਾਮਲਾ ਸਪੱਸ਼ਟ ਹੋ ਸਕੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article