ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਿਆ ਹੈ। ਪੱਪੀ ਨੇ 2022 ਵਿੱਚ ਪਹਿਲੀ ਵਾਰ ਐਮ.ਐਲ.ਏ ਦੀ ਚੋਣ ਲੜੀ ਅਤੇ ਜਿੱਤੇ। ਹੁਣ ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਕਰਕੇ ਉਨ੍ਹਾਂ ਨੂੰ ਸੰਸਦ ਦੀ ਟਿਕਟ ਦਿੱਤੀ ਹੈ।
ਪੱਪੀ ਕਾਂਗਰਸ ਛੱਡ ਕੇ 2022 ‘ਚ ‘ਆਪ’ ‘ਚ ਸ਼ਾਮਲ ਹੋ ਗਏ ਸਨ। ਪੱਪੀ ਦਾ ਸਾਰਾ ਪਰਿਵਾਰ ਹੀ ਕੱਟੜ ਕਾਂਗਰਸੀ ਰਿਹਾ ਹੈ। 2012 ਵਿੱਚ ਕਾਂਗਰਸ ਦੇ ਉਮੀਦਵਾਰ ਵਜੋਂ ਉਨ੍ਹਾਂ ਨੂੰ ਲੁਧਿਆਣਾ ਦੱਖਣੀ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਪੱਪੀ 2016 ‘ਚ ‘ਆਪ’ ‘ਚ ਸ਼ਾਮਲ ਹੋਏ ਸਨ, ਪਰ ਇੱਥੋਂ ਟਿਕਟ ਨਾ ਮਿਲਣ ‘ਤੇ ਪੱਪੀ 2017 ‘ਚ ਮੁੜ ਕਾਂਗਰਸ ‘ਚ ਆ ਗਏ ਸਨ। ਪੱਪੀ 2022 ‘ਚ ਮੁੜ ‘ਆਪ’ ‘ਚ ਸ਼ਾਮਲ ਹੋਏ ਅਤੇ ਜਿੱਤ ਕੇ ਪਹਿਲੀ ਵਾਰ ਵਿਧਾਇਕ ਬਣੇ। ਭਾਸਕਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਉਹ ਲੁਧਿਆਣਾ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ।