ਪੰਜਾਬ ਦੇ ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ।
ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਭਾਰਤੀ ਆਗੂ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਕੁਝ ਸ਼ਰਾਰਤੀ ਨੌਜਵਾਨਾਂ ਨੇ ਕੱਚ ਦੀ ਬੋਤਲ ਵਿੱਚ ਭਰਿਆ ਡੀਜ਼ਲ ਸੁੱਟ ਦਿੱਤਾ ਸੀ। ਇਸ ਕਾਰਨ ਵੱਡਾ ਧਮਾਕਾ ਹੋਇਆ।