ਲੁਧਿਆਣਾ ‘ਚ 1984 ਦੇ ਸਿੱਖ ਪੀੜ੍ਹਤਾਂ ਵੱਲੋ 84 ਦੇ ਦੰਗਿਆਂ ਨੂੰ ਲੈ ਕੇ ਰਾਜਾ ਵੜਿੰਗ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਇਸ ਵਿਰੋਧ ਨੂੰ ਲੈ ਕੇ ਖੁੱਲ੍ਹ ਕੇ ਬੋਲੇ ਅਤੇ ਉਨ੍ਹਾਂ ਨੇ ਕਿਹਾ ਕਿ 1984 ਦੀ ਘਟਨਾ ਦਾ ਮੈਨੂੰ ਬੇਹੱਦ ਦੁੱਖ ਹੈ। 1984 ਦੇ ਸਮੇਂ ਮੈਂ 6 ਸਾਲ ਦਾ ਬੱਚਾ ਸੀ। ਜਿਸ ਕਾਰਨ 1984 ਵਿੱਚ ਮੇਰਾ ਕੋਈ ਯੋਗਦਾਨ ਨਹੀਂ ਰਿਹਾ।
ਦੱਸ ਦਈਏ ਕਿ 1 ਜੂਨ 2024 ਨੂੰ ਪੰਜਾਬ ‘ਚ 13ਵੇਂ ਪੜ੍ਹਾਅ ਦੀਆਂ ਵੋਟਾਂ ਪੈਣ ਜਾ ਰਹੀਆਂ ਹਨ। ਜਿਸਦੇ ਮੱਦੇਨਜ਼ਰ ਹਰ ਪਾਰਟੀ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਅਤੇ ਰੋਡ ਸ਼ੋਅ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਬਾਹਰੋਂ ਲਿਆ ਕੇ ਖੜਾ ਕਰ ਦਿੱਤਾ ਹੈ।