STF ਲੁਧਿਆਣਾ ਨੇ 25 ਕਰੋੜ ਦੀ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਲੁਧਿਆਣਾ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਸਰੀਹ ਵਜੋਂ ਹੋਈ ਹੈ।
ਦੋਸ਼ੀ ਆਪਣੇ ਜੇਲ ‘ਚ ਬੰਦ ਆਕਾਵਾਂ ਦੇ ਇਸ਼ਾਰੇ ‘ਤੇ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ।
ਪੁਲਿਸ ਪਾਰਟੀ ਨੇ ਲਵਲੀ ਆਟੋ ਨੇੜੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਪੁਲੀਸ ਨੇ ਉਸ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਸ਼ੀ ਗੋਲਡੀ ਅਤੇ ਅਮਨਦੀਪ ਦੇ ਕਹਿਣ ‘ਤੇ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ।