ਸਾਊਥ ਸਿਟੀ ਰੋਡ ‘ਤੇ ਸਨਵਿਊ ਐਨਕਲੇਵ ਵਿੱਚ ਰਹਿਣ ਵਾਲੇ ਲੋਹੇ ਦੇ ਵਪਾਰੀ ਦਲਬੀਰ ਸਿੰਘ ਨੇ ਬੁੱਧਵਾਰ ਸ਼ਾਮ ਨੂੰ ਆਪਣੇ ਘਰ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਗੋਲੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਉਸਦੇ ਕਮਰੇ ਵਿੱਚ ਭੱਜੇ ਅਤੇ ਖੂਨ ਨਾਲ ਲੱਥਪੱਥ ਕਾਰੋਬਾਰੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਸਰਾਭਾ ਨਗਰ ਥਾਣੇ ਨੂੰ ਦਿੱਤੀ ਗਈ। ਪੁਲਿਸ ਹਸਪਤਾਲ ਪਹੁੰਚੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।