ਦਿ ਸਿਟੀ ਹੈਡਲਾਈਨ
ਲੁਧਿਆਣਾ, 20 ਨਵੰਬਰ
ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਤੋਂ ਬਾਅਦ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਬਦਲੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਪੁਲੀਸ ਕਮਿਸ਼ਨਰ ਸਿੱਧੂ ਸਣੇ ਕਈ ਆਈਪੀਐਸ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਸਿੱਧੂ ਦੀ ਬਦਲੀ ਤੋਂ ਬਾਅਦ ਹੁਣ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦਾ ਚਾਰਜ਼ ਜਲੰਧਰ ਦੇ ਸੀਪੀ ਕੁਲਦੀਪ ਸਿੰਘ ਚਾਹਲ ਨੂੰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮਨਦੀਪ ਸਿੰਘ ਸਿੱਧੂ ਨੂੰ ਡੀਆਈਜੀ ਐਡਮਿਨ ਚੰਡੀਗੜ੍ਹ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਜਲੰਧਰ ਵਿੱਚ ਆਈਪੀਐਸ ਚਾਹਲ ਦੀ ਥਾਂ ’ਤੇ ਹੁਣ ਆਈਪੀਐਸ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ, ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੋਨਿਹਾਲ ਸਿੰਘ ਦੀ ਥਾਂ ’ਤੇ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਚਾਰਜ਼ ਦਿੱਤਾ ਗਿਆ ਹੈ।
ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੀ ਬਦਲੀ, ਜਲੰਧਰ ਦੇ ਸੀਪੀ ਨੂੰ ਲਗਾਇਆ ਲੁਧਿਆਣਾ




