ਸਰਕਾਰੀ ਕਾਲਜ ਲੜਕੀਆਂ ‘ਚ ਲੱਗੇ ਧੀਆਂ ਦੇ ਮੇਲੇ ਵਿੱਚ ਕੀਤੀ ਸ਼ਿਰਕਤ
ਲੁਧਿਆਣਾ, 14 ਸਤੰਬਰ : ਸ਼ਹਿਰ ਦੇ ਭਾਰਤ ਨਗਰ ਚੌਂਕ ਸਥਿਤ ਸਰਕਾਰੀ ਕਾਲਜ ਲੜਕੀਆਂ ਵਿਖੇ ਮੇਲਾ ਧੀਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਰਿਵਾਇਤੀ ਢੰਗ ਨਾਲ ਡਾਕਟਰ ਗੁਰਪ੍ਰੀਤ ਕੌਰ ਦਾ ਕਾਲਜ ਪਹੁੰਚਣ ਤੇ ਫੁਲਕਾਰੀ ਦੀ ਛਾਂ ਹੇਠ ਸਵਾਗਤ ਕੀਤਾ। ਧੀਆਂ ਦੇ ਮੇਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਦੀ ਪੇਸ਼ਕਾਰੀ ਕਰਕੇ ਖੂਬ ਮਸਤੀ ਕੀਤੀ, ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਅੱਜ ਲੜਕੀਆਂ ਲੜਕਿਆਂ ਦੇ ਬਰਾਬਰ ਹਨ। ਸਾਨੂੰ ਆਪਣੇ ਸੱਭਿਆਚਾਰ ਨੂੰ ਯਾਦ ਕਰਕੇ ਤੀਜ ਵਰਗੇ ਤਿਉਹਾਰ ਮਨਾਉਣੇ ਚਾਹੀਦੇ ਹਨ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਲਈ ਕਿਸ਼ਤੀ ਝੂਲੇ, ਟਾਂਗਾ ਦੀ ਸਵਾਰੀ ਆਦਿ ਵੀ ਮੁੱਖ ਆਕਰਸ਼ਣ ਰਹੇ, ਪ੍ਰਸ਼ਾਸਨ ਵੱਲੋਂ ਸਵੈ-ਸਹਾਇਤਾ ਸਮੂਹਾਂ ਨੇ ਆਪਣੇ ਆਪਣੇ ਸਟਾਲ ਲਗਾਏ, ਜੋ ਮੇਲੇ ਵਿੱਚ ਖਿੱਚ ਦਾ ਕੇਂਦਰ ਰਹੇ। ਡਾ: ਗੁਰਪ੍ਰੀਤ ਕੌਰ ਨੇ ਸਾਰੇ ਸਟਾਲਾਂ ‘ਤੇ ਵੇਚੇ ਜਾ ਰਹੇ ਉਤਪਾਦ ਜਿਵੇਂ ਕਿ ਹੈਂਡੀਕਰਾਫਟ, ਅਚਾਰ, ਤੇਲ ਅਤੇ ਹੋਰ ਉਤਪਾਦ ਵੀ ਦੇਖੇ।
ਇਸ ਮੌਕੇ ਗੁਰਪ੍ਰੀਤ ਕੌਰ ਮਾਨ ਨੇ ਪੱਤਰਕਾਰਾਂ ਨੇ ਸਵਾਲ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਗਰਮ ਵਲੰਟੀਅਰ ਰਹੀ ਹੈ। ਕੀ ਉਹ ਮੁੜ ਸਿਆਸਤ ਵਿੱਚ ਸਰਗਰਮ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਸਿਆਸਤ ਵਿੱਚ ਆਉਣ ਦਾ ਕੋਈ ਵਿਚਾਰ ਨਹੀਂ ਹੈ।