Wednesday, January 15, 2025
spot_img

ਲੁਧਿਆਣਾ : ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਮਰਨ ਵਰਤ ‘ਤੇ ਬੈਠੇ ਬਾਪੂ ਸੂਰਤ ਸਿੰਘ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

Must read

ਬਾਪੂ ਸੂਰਤ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਲੜਾਈ ਲੜੀ ਸੀ। ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ, ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article