Saturday, July 27, 2024
spot_img

ਲੁਧਿਆਣਾ : ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤਾਂ ‘ਚ ਮੌ*ਤ, ਨੌਜਵਾਨ ਦਾ ਫਰਵਰੀ ‘ਚ ਹੋਣ ਵਾਲਾ ਸੀ ਵਿਆਹ

Must read

ਲੁਧਿਆਣਾ – ਲੁਧਿਆਣਾ ਦੇ ਰਿਸ਼ੀ ਨਗਰ ‘ਚ ਜਿੰਮ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੇ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਕੁੱਟਮਾਰ ਦੇ ਨਿਸ਼ਾਨ ਹਨ ਅਤੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦਾ ਫਰਵਰੀ ਮਹੀਨੇ ਵਿੱਚ ਵਿਆਹ ਹੋਣਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਉਰਫ ਸ਼ੈਰੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਹਰਬੰਸ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਦੋ ਦਿਨ ਪਹਿਲਾਂ ਰਿਸ਼ੀ ਨਗਰ ਦੇ ਇੱਕ ਜਿੰਮ ਵਿੱਚ ਕਸਰਤ ਕਰਨ ਲੱਗਾ ਸੀ।

ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਸੁਖਚੈਨ ਜਿੰਮ ਜਾਣ ਤੋਂ ਬਾਅਦ ਆਪਣੀ ਇਕ ਫੋਟੋ ਵੀ ਭੇਜੀ। ਕੁਝ ਦੇਰ ਬਾਅਦ ਇੱਕ ਨੌਜਵਾਨ ਉਨ੍ਹਾਂ ਦੇ ਘਰ ਆਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ਼ੈਰੀ ਪੌੜੀਆਂ ਤੋਂ ਹੇਠਾਂ ਡਿੱਗ ਗਿਆ ਹੈ। ਉਸ ਨੂੰ ਡੀਐਮਸੀ ਹਸਪਤਾਲ ਲੈ ਗਏ ਹਨ। ਮਾਤਾ ਹਰਬੰਸ ਕੌਰ ਅਨੁਸਾਰ ਜਦੋਂ ਉਹ ਡੀਐਮਸੀ ਹਸਪਤਾਲ ਗਈ ਤਾਂ ਉਸ ਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article