ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਵੇਰਕਾ ਮਿਲਕ ਪਲਾਂਟ ਕੋਲ ਇਕ ਤੇਜ਼ ਰਫਤਾਰ ਕਰੇਟਾ ਤੇ ਸਵਿਫਟ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਕਰੇਟਾ ਚਲਾ ਰਹੇ ਡਾਕਟਰ ਗਗਨਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਸਵਿਫਟ ਵਿਚ ਸਵਾਰ 5 ਲੋਕ ਮਾਮੂਲੀ ਜ਼ਖਮੀ ਹੋ ਗਏ।
ਡਾ. ਗਗਨਦੀਪ ਸਿੰਘ ਜੋ ਲੁਧਿਆਣਾ ਦੇ ਜਮਾਲਪੁਰ ਦੇ ਰਹਿਣ ਵਾਲੇ ਸਨ, ਜਗਰਾਓਂ ਕਿਸੇ ਕੰਮ ਤੋਂ ਜਾ ਰਹੇ ਹਨ। ਰਸਤੇ ਵਿਚ ਉਨ੍ਹਾਂ ਦੀ ਕਾਰ ਪਹਿਲਾਂ ਇਕ ਬਾਈਕ ਸਵਾਰ ਨਾਲ ਟਕਰਾਈ ਤੇ ਫਿਰ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਵਿਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਰੇਟਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਡਾਕਟਰ ਨੂੰ ਸਿਰ ਤੇ ਚਿਹਰੇ ‘ਤੇ ਗੰਭੀਰ ਸੱਟਾਂ ਵੱਜੀਆਂ।




