ਪੰਜਾਬ ਦੇ ਯੂਥ ਵਿੰਗ ਦੇ ਮੁੱਖੀ ਵੱਜੋਂ ਦਿੱਤਾ ਅਸਤੀਫ਼ਾ
ਦਿ ਸਿਟੀ ਹੈੱਡਲਾਈਨਜ਼
27 ਦਸੰਬਰ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਾਸਮ ਖਾਸ ਤੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਵੇਰੇ ਅਸਤੀਫ਼ਾ ਦਿੱਤਾ ਤੇ ਦੁਪਹਿਰ ਵੇਲੇ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ।
ਜਦੋਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੇਲ੍ਹ ਵਿੱਚ ਹਨ, ਉਦੋਂ ਤੋਂ ਲਿਪ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਕੋਈ ਆਗੂ ਸਾਹਮਣੇ ਨਜ਼ਰ ਨਹੀਂ ਆ ਰਿਹਾ। ਸੰਨੀ ਕੈਂਥ ਦੇ ਅਸਤੀਫੇ ਤੋਂ ਬਾਅਦ ਕਈ ਹੋਰ ਨੇਤਾਵਾਂ ਨੇ ਵੀ ਅਸਤੀਫੇ ਦੀ ਤਿਆਰੀ ਕਰ ਲਈ ਹੈ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।
ਇੱਕ ਸਮੇਂ ਲੋਕ ਇਨਸਾਫ਼ ਪਾਰਟੀ ਕੋਲ ਸ਼ਹਿਰ ਵਿੱਚ 5 ਤੋਂ 7 ਕੌਂਸਲਰ ਸਨ ਪਰ ਹੁਣ ਹਾਲਾਤ ਇਹ ਬਣ ਗਏ ਹਨ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੋਂ ਇਲਾਵਾ ਕੋਈ ਵੀ ਆਗੂ ਪਾਰਟੀ ਦਾ ਬੇੜਾ ਨਹੀਂ ਕੱਢ ਸਕਦਾ। ਬੈਂਸ ਪਹਿਲਾਂ ਹੀ ਜੇਲ੍ਹ ਵਿੱਚ ਹਨ, ਜਿਸ ਦਾ ਅਸਰ ਨਿਗਮ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਸੰਨੀ ਕੈਂਥ ਲੋਕ ਇਨਸਾਫ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਸੰਨੀ ਹਲਕਾ ਗਿੱਲ ਤੋਂ ਚੋਣ ਲੜੀ ਸੀ।