ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਸਿਰਫ ਕੁਝ ਹੀ ਦਿਨ ਬਾਕੀ ਹਨ ਅਤੇ ਪੰਜਾਬ ਵਿੱਚ ਹਰ ਪਾਰਟੀ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਜਾ ਕੇ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਆਮ ਆਦਮੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ।
ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।
ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।