Saturday, July 27, 2024
spot_img

ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਰਮਜੀਤ ਅਨਮੋਲ ਦਾ ਵੱਡਾ ਬਿਆਨ ਆਇਆ ਸਾਹਮਣੇ

Must read

ਪੰਜਾਬ ‘ਆਪ’ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿਚ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਰਮਜੀਤ ਅਨਮੋਲ ਦਾ ਸੋਸ਼ਲ ਮੀਡੀਆ ‘ਤੇ ਪਹਿਲਾ ਬਿਆਨ ਸਾਹਮਣੇ ਆਇਆ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਪਹਿਲਾ ਕੋਈ ਜਾਣਕਾਰੀ ਨਹੀਂ ਸੀ ਨਾ ਹੀ ਕਿਸੇ ਵੀ ਪਾਰਟੀ ਮੈਂਬਰ ਵੱਲੋਂ ਉਨ੍ਹਾਂ ਨਾਲ ਇਸ ਬਾਰੇ ਕੋਈ ਗੱਲ ਕੀਤੀ ਗਈ ਸੀ। ਕਰਮਜੀਤ ਅਨਮੋਲ ਨੂੰ ਸੂਚੀ ਜਾਰੀ ਹੋਣ ਤੋਂ ਪਹਿਲਾ ਹੀ ਪਤਾ ਲੱਗਾ ਕਿ ਉਹ ਫਰੀਦਕੋਟ ਤੋਂ ਉਮੀਦਵਾਰ ਐਲਾਨੇ ਗਏ ਹਨ। ਅਨਮੋਲ ਨੇ ਦੱਸਿਆ ਕਿ ਸੂਚੀ ਐਲਾਨਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਸੀ ਕਿ ਫਰੀਦਕੋਟ ਤੋਂ ਉਨ੍ਹਾਂ ਦਾ ਨਾਮ ਐਲਾਨਿਆ ਜਾਣਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article