Friday, January 24, 2025
spot_img

ਲੋਕ ਸਭਾ ਵੋਟਾਂ ਦੀ ਗਿਣਤੀ ਲਈ 48 ਇਮਾਰਤਾਂ ‘ਚ ਕੁੱਲ 117 ਗਿਣਤੀ ਕੇਂਦਰ ਸਥਾਪਿਤ

Must read

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।

ਇਸਤੋਂ ਇਲਾਵਾ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ‘ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ।

ਨਾਲ ਹੀ ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article