ਜਲੰਧਰ, 19 ਅਪ੍ਰੈਲ 2024 – ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਆਪਣੇ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ਹਲਕਾ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਲੋਕ ਸਭਾ ਹਲਕਾ ਜਲੰਧਰ ਤੋਂ ‘ਆਪ’ ਦੀ ਟਿਕਟ ਮਿਲਣ ਮਗਰੋਂ ਉਮੀਦਵਾਰ ਪਵਨ ਕੁਮਾਰ ਟੀਨੂ ਦਰਬਾਰ ਸਾਹਿਬ ਹੋਏ ਨਤਮਸਤਕ




