Saturday, July 27, 2024
spot_img

ਲੋਕ ਸਭਾ ਹਲਕਾ ਫਰੀਦਕੋਟ ਤੋਂ ਕਰਮਜੀਤ ਅਨਮੋਲ ਨੇ ਭਰੀ ਨਾਮਜ਼ਦਗੀ, ਫਿਲਮੀ ਕਲਾਕਾਰਾਂ ਨਾਲ ਕੱਢੀ ਰੈਲੀ

Must read

ਲੋਕ ਸਭਾ ਹਲਕਾ ਫਰੀਦਕੋਟ ਤੋਂ ਐਲਾਨੇ ਆਮ ਆਦਮੀ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਾਰਟੀ ਉਮੀਦਵਾਰ ਕਰਮਜੀਤ ਅਨਮੋਲ ਨੇ ਕੋਟਕਪੂਰਾ ਅਤੇ ਫਰੀਦਕੋਟ ਮੀਟਿੰਗਾਂ ਤੋਂ ਬਾਅਦ ਰੈਲੀ ਕੱਢੀ। ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਦਾ ਅੱਜ ਆਖ਼ਰੀ ਦਿਨ ਹੈ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਕੀਤੀ ਗਈ ਰੈਲੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਇਲਾਵਾ ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਪੰਜਾਬੀ ਗਿੱਪੀ ਗਰੇਵਾਲ, ਬਿੰਨੂੰ ਢਿੱਲੋਂ ਸਣੇ ਫਿਲਮੀ ਕਲਾਕਾਰ ਅਤੇ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਰੈਲੀ ਦੌਰਾਨ ਕਰਮਜੀਤ ਅਨਮੋਲ ਨੇ ਕਿਹਾ ਕਿ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਹਨੇਰੀ ਚੱਲ ਰਹੀ ਹੈ, ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਤੋਂ ਮਿਲ ਰਿਹਾ ਹੈ, ਲੋਕ ਭਲਾਈ ਸਕੀਮਾਂ ਨੇ ਲੋਕਾਂ ਦਾ ਜੀਵਨ ਸੁਖਾਵਾਂ ਬਣਾ ਦਿੱਤਾ ਹੈ, ਫਰੀਦਕੋਟ ਲੋਕ ਸਭਾ ਹਲਕੇ ਤੋਂ ਜਿੱਤ ਹੋ ਕੇ ਸਦਨ ‘ਚ ਪਹੁੰਚਣਗੇ ਅਤੇ ਪ੍ਰਮੁੱਖਤਾ ਨਾਲ ਇੱਥੋਂ ਦੇ ਲੋਕਾਂ ਦੀ ਆਵਾਜ਼ ਉਠਾਉਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਹ ਵੱਡੀ ਜਿੱਤ ਦਰਜ ਕਰਨਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੱਖੀ ਰੈਲੀ ਵਿੱਚ ਪੰਜਾਬੀ ਫਿਲਮਾਂ ਦੇ ਕਲਾਕਾਰ ਖਿੱਚ ਦਾ ਕੇਂਦਰ ਰਹੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article