ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਅੱਜ ਯਾਨੀ 10 ਮਈ ਸ਼ੁੱਕਰਵਾਰ ਨੂੰ ਲੁਧਿਆਣਾ ਡੀਸੀ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਭਾਜਪਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਜੀ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ। ਰਵਨੀਤ ਬਿੱਟੂ ਇਸ ਦੌਰਾਨ ਪੈਦਲ ਮਾਰਚ ਕਰ ਕੇ ਡੀਸੀ ਦਫ਼ਤਰ ਪੁੱਜੇ। ਪੈਦਲ ਵਿੱਚ ਲੋਕਾਂ ਭਾਰੀ ਇਕੱਠ ਰਿਹਾ। ਰਵਨੀਤ ਸਿੰਘ ਬਿੱਟੂ ਪੱਤਰ ਜਮਾਂ ਕਰਵਾਉਣ ਤੋਂ ਪਹਿਲਾ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋ ਅਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ।