ਲੁਧਿਆਣਾ ਵਿੱਚ ਸਵੇਰੇ 7 ਵਜੇ ਤੋਂ ਨਿਗਮ ਚੋਣਾਂ ਲਈ ਵੋਟਿੰਗ ਪੈਣੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਦੇ ਵਾਰਡ ਨੰਬਰ 52 ਤੋਂ ਕਾਂਗਰਸੀ ਉਮੀਦਵਾਰ ਨਿਰਮਲ ਕੈੜਾ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਉਮੀਦ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਲੁਧਿਆਣਾ ਨੂੰ 21 ਮਹੀਨਿਆਂ ਬਾਅਦ ਅੱਜ ਨਵਾਂ ਮੇਅਰ ਮਿਲੇਗਾ।