ਲੁਧਿਆਣਾ ਦੇ ਵਾਰਡ ਨੰਬਰ 64 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਇੰਦੂ ਮੁਨੀਸ਼ ਸ਼ਾਹ ਨੂੰ ਵਾਰਡ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇੰਦੂ ਮੁਨੀਸ਼ ਸ਼ਾਹ ਦੀ ਅਗਵਾਈ ‘ਚ ਹੈਬੋਵਾਲ ਖੁਰਦ ਇਲਾਕੇ ‘ਚ ਡੋਰ ਟੂ ਡੋਰ ਮੁਹਿੰਮ ਚਲਾਈ ਗਈ | ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਉਨ੍ਹਾਂ ਨਿਗਮ ਚੋਣਾਂ ਵਿੱਚ ਇੰਦੂ ਮੁਨੀਸ਼ ਸ਼ਾਹ ਨੂੰ ਵੋਟ ਪਾ ਕੇ ਜੇਤੂ ਬਣਾਉਣ ਦਾ ਭਰੋਸਾ ਵੀ ਦਿੱਤਾ।
ਇਸ ਦੌਰਾਨ ਇੰਦੂ ਮੁਨੀਸ਼ ਸ਼ਾਹ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ। ਦੂਜੀਆਂ ਸਰਕਾਰਾਂ ਦੇ ਕਹਿਣ ਅਤੇ ਕਰਨ ‘ਚ ਬਹੁਤ ਫਰਕ ਹੈ। ਪੁਰਾਣੀਆਂ ਸਰਕਾਰਾਂ ਦੇ ਕੌਂਸਲਰਾਂ ਨੇ ਵਾਰਡ ਦਾ ਵਿਕਾਸ ਕਰਨ ਦੀ ਬਜਾਏ ਆਪਣੀਆਂ ਜੇਬਾਂ ਭਰ ਲਈਆਂ।
ਇੰਦੂ ਮੁਨੀਸ਼ ਸ਼ਾਹ ਨੇ ਕਿਹਾ ਕਿ ਉਹ ਵਾਰਡ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਚੁਣ ਕੇ ਨਿਗਮ ਹਾਊਸ ਵਿੱਚ ਭੇਜਿਆ ਜਾਂਦਾ ਹੈ ਤਾਂ ਇਸ ਵਾਰਡ ਨੂੰ ਆਧੁਨਿਕ ਵਾਰਡ ਬਣਾਇਆ ਜਾਵੇਗਾ। ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਲੜੀਵਾਰ ਵਿਕਾਸ ਕਾਰਜ ਕਰਵਾਏ ਗਏ ਹਨ। ਭ੍ਰਿਸ਼ਟਾਚਾਰ ਨੂੰ ਨੱਥ ਪਾਈ ਗਈ ਹੈ। ਇਸੇ ਤਹਿਤ ਵਾਰਡਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਲੜੀ ਚਲਾਈ ਜਾਵੇਗੀ।