ਨਗਰ ਨਿਗਮ ਚੋਣਾਂ ਨੂੰ ਹੁਣ ਬਸ ਕੁੱਝ ਹੀ ਦਿਨ ਬਾਕੀ ਹਨ। ਹਰ ਇੱਕ ਪਾਰਟੀ ਆਪਣਾ ਜ਼ੋਰਦਾਰ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ। ਲੁਧਿਆਣਾ ਵਾਰਡ ਨੰਬਰ 86 ਤੋਂ ਭਾਜਪਾ ਉਮੀਦਵਾਰ ਸਚਿਨ ਮੋਦਗਿਲ ਵੀ ਡੋਰ ਟੂ ਡੋਰ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੂੰ ਇਲਾਕਾ ਨਿਵਾਸੀਆਂ ਦਾ ਪਿਆਰ ਮਿਲ ਰਿਹਾ ਹੈ। ਉੱਥੇ ਹੀ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਜਿਤਾਉਣ ਦਾ ਭਰੋਸਾ ਵੀ ਦਿੱਤਾ ਹੈ।
ਇਸ ਦੌਰਾਨ ਸਚਿਨ ਮੋਦਗਿਲ ਨੇ ਕਿਹਾ ਕਿ ਲੋਕ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਵੱਡੇ ਬਦਲਾਅ ਦੇ ਮੂਡ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਭਾਜਪਾ ਦੇ ਕੌਂਸਲਰ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ। ਸਚਿਨ ਮੋਦਗਿਲ ਨੇ ਕਿਹਾ ਇਸ ਵਾਰ ਕੰਮ ਦੇ ਸਿਰ ‘ਤੇ ਲੋਕ ਪੱਕਾ ਜਿਤਾਉਣਗੇ।