Monday, December 23, 2024
spot_img

ਵਿਆਹੁਤਾ ਪ੍ਰੇਮੀ ਜੋੜੇ ਦੇ ਜਦੋਂ ਘਰ ਲੱਗੀ ਪ੍ਰੇਮ ਸਬੰਧਾਂ ਦੀ ਭਣਕ, ਤਾਂ ਜਲਦਬਾਜ਼ੀ ‘ਚ ਦੇਖੋ ਕੀ ਕਰ ਗਏ

Must read

ਦਿ ਸਿਟੀ ਹੈੱਡ ਲਾਈਨਸ

ਖੰਨਾ/ਦੋਰਾਹਾ, 27 ਜਨਵਰੀ : ਪ੍ਰੇਮ ਸਬੰਧਾਂ ਦੇ ਚਲਦਿਆ ਵਿਆਹੁਤਾ ਪ੍ਰੇਮੀ ਜੋੜੇ ਵਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੋਟਾ ਮੁਖੀ ਨੇ ਦੱਸਿਆ ਕਿ ਦੋਰਾਹਾ ਨਹਿਰ ਵਿੱਚ ਵਿਆਹੁਤਾ ਜੋੜੇ ਨੇ ਇੱਕ ਦੂਜੇ ਦੀਆਂ ਬਾਹਾਂ ਬੰਨ੍ਹ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿੱਚੋਂ ਮਿਲੀਆਂ ਹਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।
ਪਿੰਡ ਜਟਾਣਾ ਦਾ ਰਹਿਣ ਵਾਲਾ ਇਹ ਵਿਅਕਤੀ ਦੋ ਬੱਚਿਆਂ ਦਾ ਪਿਤਾ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਉਸ ਦਾ ਨਾਲ ਲੱਗਦੇ ਪਿੰਡ ਰੂਪਲੋਂ ਦੀ ਰਹਿਣ ਵਾਲੀ ਇੱਕ ਔਰਤ ਨਾਲ ਦੋਸਤੀ ਹੋ ਗਈ। ਔਰਤ ਵੀ ਵਿਆਹੀ ਹੋਈ ਸੀ। ਪਰ ਉਹ ਆਪਣੇ ਪੇਕੇ ਘਰ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਪ੍ਰੇਮ ਸਬੰਧਾਂ ਦਾ ਇਕ ਦੂਜੇ ਦੇ ਘਰ ਪਤਾ ਲੱਗਾ ਗਿਆ ਸੀ। ਇਸ ਮਾਮਲੇ ਨੂੰ ਲੈਕੇ ਪ੍ਰੇਸ਼ਾਨ ਹੋਣ ਕਾਰਨ ਦੋਵਾਂ ਨੇ ਖੁਦਕੁਸ਼ੀ ਕਰ ਲਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article