21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੇ ਪ੍ਰਚਾਰ ਲਈ ਗੁਰਦੇਵ ਨਗਰ ਵਾਰਡ ਨੰਬਰ 60 ਲੁਧਿਆਣਾ ਵਿੱਚ ਇੱਕ ਬੈਠਕ ਕੀਤੀ। ਜਿਸ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਹਲਕਾ ਨਿਵਾਸੀਆਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਅਤੇ ਸਮਰਥਨ ਕਰਨ ਦੀ ਅਪੀਲ ਕੀਤੀ।
ਇਸ ਬੈਠਕ ਵਿੱਚ ਉਨ੍ਹਾਂ ਨੇ ਰਵਿੰਦਰ ਪਾਲ ਸਿੰਘ ਘਈ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਨੂੰ ਪਾਰਟੀ ਦੀ ਮੁਹਿੰਮ ਵਿੱਚ ਤਨ-ਮਨ ਨਾਲ ਹਿੱਸਾ ਲੈਣ ਲਈ ਕਿਹਾ ਅਤੇ ਪਾਰਟੀ ਪ੍ਰਤੀ ਪਿਛਲੇ ਕਈ ਸਾਲਾਂ ਤੋਂ ਕੀਤੀ ਗਈ ਲਗਨ ਅਤੇ ਮਿਹਨਤ ਨੂੰ ਮੁੱਖ ਰੱਖਦਿਆਂ ਪਾਰਟੀ ਵਿੱਚ ਯੋਗ ਅਹੁਦਾ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਐਮ.ਸੀ.ਕੁਮਰਾ, ਸੁਰਿੰਦਰ ਸਿੰਘ, ਸ਼ਰਨਜੀਤ ਸਿੰਘ, ਅਨੀਤਾ ਦਰਸ਼ੀ ਏ.ਡੀ.ਸੀ., ਡਾ: ਗੁਰਚਰਨਜੀਤ ਸਿੰਘ ਅਤੇ ਭੁਪਿੰਦਰ ਸਿੰਘ ਗਿੱਲ ਹਾਜ਼ਰ ਸਨ।