ਕੈਨੇਡਾ ਦੇ ਸਰੀ ਵਿੱਚ ਮਸ਼ਹੂਰ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਦੇ ਹਾਲ ਹੀ ਵਿੱਚ ਖੁੱਲ੍ਹੇ ‘ਕੈਪਸ ਕੈਫੇ’ ‘ਤੇ ਗੈਂਗਸਟਰਾਂ ਨੇ ਗੋਲੀਬਾਰੀ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੈਫੇ ‘ਤੇ ਕਈ ਦੌਰ ਦੀ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਬੱਬਰ ਖਾਲਸਾ ਦੇ ਕਾਰਕੁਨ ਨੇ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਥਿਤ ਕਾਰਕੁਨ ਅਤੇ ਐਨਆਈਏ ਦੀ ਸੂਚੀ ਵਿੱਚ ਭਾਰਤ ਦੇ ਸਭ ਤੋਂ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹਰਜੀਤ ਸਿੰਘ ਲਾਡੀ ਅਤੇ ਤੂਫ਼ਾਨ ਸਿੰਘ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।




