ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਰੇਲਵੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਕਿਹਾ ਕਿ ਉਹ ਰੇਲਵੇ ਦੀ ਹਮੇਸ਼ਾ ਧੰਨਵਾਦੀ ਰਹੇਗੀ। ਉਹ ਅੱਜ ਦੁਪਹਿਰ ਪਹਿਲਵਾਨ ਬਜਰੰਗ ਪੂਨੀਆ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਜਾਵੇਗੀ। ਵਿਨੇਸ਼ ਨੇ ਆਪਣੇ ਅਸਤੀਫੇ ‘ਚ ਕਿਹਾ ਕਿ ਭਾਰਤੀ ਰੇਲਵੇ ਦੀ ਸੇਵਾ ਕਰਨਾ ਉਸ ਦੇ ਜੀਵਨ ਦਾ ਯਾਦਗਾਰੀ ਅਤੇ ਮਾਣ ਵਾਲਾ ਸਮਾਂ ਰਿਹਾ ਹੈ। ਆਪਣੇ ਜੀਵਨ ਦੇ ਇਸ ਮੋੜ ‘ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਕਰਨ ਲਈ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।” ਦੱਸ ਦਈਏ ਕਿ ਹਰਿਆਣਾ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲਣ ਪਹੁੰਚੇ ਹਨ।ਕੁਝ ਹੀ ਦੇਰ ਚ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਪਾਰਟੀ ਚ ਸ਼ਾਮਿਲ ਹੋਣਗੇ ।