Sunday, October 6, 2024
spot_img

ਵੱਡੀ ਖ਼ਬਰ ! ਪੰਜਾਬ ਦੇ ਚੀਫ਼ ਸੈਕਟਰੀ ਨੇ DC’s ਨੂੰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੇ ਦਿੱਤੇ ਹੁਕਮ

Must read

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ NDPS ਮਾਮਲਿਆਂ ਵਿਚ ਵੱਡੀ ਕਾਰਵਾਈ ਕੀਤੀ ਜਾਵੇ ਤੇ ਜੇਕਰ NDPS ਐਕਟ ਅਧੀਨ ਕਿਸੇ ਵੀ ਮੁਲਜ਼ਮ ਦੀ ਜਾਇਦਾਦ ਅਟੈਚ ਕਰਨ ਦੇ ਮੰਤਵ ਲਈ ਜੇਕਰ ਉਸ ਦੀ ਜਾਇਦਾਦ ਸਬੰਧੀ ਸੂਚਨਾ ਮੰਗੀ ਜਾਂਦੀ ਹੈ ਤਾਂ ਉਹ ਸੂਚਨਾ ਆਪ ਵੱਲੋਂ ਫੌਰੀ ਤੌਰ ‘ਤੇ ਸਬੰਧਤ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਵੇ। ਕਿਸੇ ਤਰ੍ਹਾਂ ਦੀ ਢਿੱਲ ਨਾ ਦਿੱਤੀ ਜਾਵੇ। ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਜਾਇਦਾਦਾਂ ਜ਼ਬਤ ਕਰਕੇ ਉਨ੍ਹਾਂ ਨੂੰ ਵਿੱਤੀ ਢਾਹ ਲਗਾਈ ਜਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article