ਸੂਬੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਮਾਨ ਸਰਕਾਰ ਵੱਲੋਂ ਸੂਬੇ ‘ਚ ਬੁਲਡੋਜ਼ਰ ਐਕਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਬੀਤੀ ਦੇਰ ਰਾਤ ਲੁਧਿਆਣਾ ਦੇ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੇ ਨਸ਼ਾ ਤਸਕਰਾਂ ‘ਤੇ ਪੰਜਾਬ ਸਰਕਾਰ ਨੇ ਇਕ ਵੱਡਾ ਐਕਸ਼ਨ ਲੈਂਦਿਆਂ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਤੋੜ ਦਿੱਤਾ ਗਿਆ ਹੈ।
ਇਸ ਮਾਮਲੇ ਤਹਿਤ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਜੋ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ, ਉਸ ਦੇ ਖ਼ਿਲਾਫ਼ ਸ਼ਖ਼ਸ ਨੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤਹਿਤ ਬੀਤੀ ਰਾਤ ਪਿੰਡ ਤਲਵੰਡੀ ਕਲਾਂ ਦੇ ਇਕ ਨਸ਼ਾ ਤਸਕਰ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾ ਕੇ ਉਸ ਦਾ ਮਕਾਨ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਨੂੰ ਪਿਛਲੇ ਤਕਰੀਬਨ 3 ਸਾਲਾਂ ਤੋਂ ਨਸ਼ਾ ਤਸਕਰੀ ਵਿਚ ਸ਼ਾਮਲ ਹੈ ਤੇ ਉਸ ‘ਤੇ 6 FIR ਦਰਜ ਹਨ।