ਸੂਬਾ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ ਲਈ ਵਨ ਟਾਈਮ ਸੈਟਲਮੈਂਟ OTS ਨੀਤੀ ਦਾ ਐਲਾਨ ਕਰਕੇ ਸ਼ਹਿਰ ਵਾਸੀਆਂ ਨੂੰ ਦਿੱਤਾ ਤੋਹਫ਼ਾ
ਦਿ ਸਿਟੀ ਹੈਡਲਾਈਨ
ਲੁਧਿਆਣਾ, 19 ਸਤੰਬਰ
ਸੂਬਾ ਸਰਕਾਰ ਨੇ ਬਕਾਇਆ ਪ੍ਰਾਪਰਟੀ ਟੈਕਸ (Property Tax) ਦੀ ਵਨ ਟਾਈਮ ਸੈਟਲਮੈਂਟ (OTS)ਨੀਤੀ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਸਰਾਭਾ ਨਗਰ ਸਥਿਤ ਐਮਸੀ ਜ਼ੋਨ ਡੀ ਦੇ ਦਫ਼ਤਰ ਵਿਖੇ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਐਲਾਨ ਕੀਤਾ ਹੈ। ਇਸ ਓਟੀਐਸ (OTS) ਨੀਤੀ ਤਹਿਤ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।
ਜਿਨ੍ਹਾਂ ਲੋਕਾਂ ਨੇ ਪਹਿਲਾਂ ਪ੍ਰਾਪਰਟੀ ਟੈਕਸ (Property Tax) ਨਹੀਂ ਭਰਿਆ ਹੈ। ਉਨ੍ਹਾਂ ਨੂੰ ਪ੍ਰਾਪਰਟੀ ਟੈਕਸ (Property Tax) ’ਤੇ 20 ਫੀਸਦੀ ਜੁਰਮਾਨਾ ਅਤੇ 18 ਫੀਸਦੀ ਸਾਲਾਨਾ ਵਿਆਜ ਦੇਣਾ ਪਵੇਗਾ। ਪਰ ਇਸ ਓਟੀਐਸ ਸਕੀਮ ਦੇ ਤਹਿਤ ਹੁਣ 31 ਦਸੰਬਰ 2023 ਤੱਕ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਇੱਕਮੁਸ਼ਤ ਪ੍ਰਾਪਰਟੀ ਟੈਕਸ (Property Tax) ਦਾ ਭੁਗਤਾਨ ਕੀਤਾ ਜਾ ਸਕਦਾ ਹੈ। ਸੂਬਾ ਸਰਕਾਰ ਵੱਲੋਂ 100 ਫੀਸਦੀ ਜੁਰਮਾਨਾ ਅਤੇ ਵਿਆਹ ਮੁਆਫੀ ਦਾ ਐਲਾਨ ਕੀਤਾ ਗਿਆ ਹੈ। ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇੱਕ ਹੋਰ ਕਦਮ ਅੱਗੇ ਵਧਾਇਆ ਹੈ।
ਜੇਕਰ ਕਿਸੇ ਵੀ ਸਥਿਤੀ ਵਿੱਚ ਲੋਕ 31 ਦਸੰਬਰ 2023 ਤੱਕ ਬਕਾਇਆ ਟੈਕਸ ਦਾ ਇੱਕਮੁਸ਼ਤ ਭੁਗਤਾਨ ਕਰਨ ਵਿੱਚ ਅਸਫ਼ਲ ਰਹਿੰਦੇ ਹਨ ਤਾਂ ਵੀ ਲੋਕ 1 ਜਨਵਰੀ 2024 ਤੋਂ 31 ਮਾਰਚ, 2024 ਤੱਕ ਇੱਕਮੁਸ਼ਤ ਟੈਕਸ ਦੇ ਭੁਗਤਾਨ ’ਤੇ 50 ਪ੍ਰਤੀਸ਼ਤ ਜੁਰਮਾਨੇ ਅਤੇ ਵਿਆਜ ਦੀ ਛੋਟ ਦੇ ਯੋਗ ਹੋਣਗੇ। 31 ਮਾਰਚ,2024 ਤੋਂ ਬਾਅਦ ਵਸਨੀਕਾਂ ਨੂੰ ਨਿਯਮਾਂ ਅਨੁਸਾਰ ਬਕਾਇਆ ਪ੍ਰਾਪਰਟੀ ਟੈਕਸ ’ਤੇ ਪੂਰਾ ਜੁਰਮਾਨਾ ਅਤੇ ਵਿਆਜ ਅਦਾ ਕਰਨਾ ਹੋਵੇਗਾ।
ਡੱਬੀ
ਮੌਜੂਦਾ ਵਿੱਤੀ ਸਾਲ ਲਈ ਟੈਕਸ ਦੇ ਭੁਗਤਾਨ ’ਤੇ 10 ਪ੍ਰਤੀਸ਼ਤ ਮਿਲ ਸਕਦੀ ਹੈ ਛੋਟ
ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਸਨੀਕ 30 ਸਤੰਬਰ ਤੱਕ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ ’ਤੇ 10 ਫੀਸਦੀ ਛੋਟ ਦਾ ਵੀ ਲਾਭ ਲੈ ਸਕਦੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ ’ਤੇ ਹੀ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ।