ਜਲੰਧਰ, 7 ਅਗਸਤ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੇ ਸੰਵਿਧਾਨ ਚੌਂਕ ਦੇ ਨਜਦੀਕ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਸਾਬਕਾ ਮੰਤਰੀ ਆਸ਼ੂ ਨੂੰ ਈ.ਡੀ. ਵਲੋਂ 1 ਅਗਸਤ ਨੂੰ ਪੁੱਛਗਿੱਛ ਲਈ ਸੱਦਾ ਭੇਜਿਆ ਸੀ ਤੇ 2000 ਕਰੋੜ ਦੇ ਟੈਂਡਰ ਘੁਟਾਲੇ ਵਿਚ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਈ.ਡੀ. ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦੇ ਹੋਏ ਆਸ਼ੂ ਦੀ ਵਧੀ ਹੋਈ ਸੰਪਤੀ ਦੀ ਜਾਂਚ ਕਰ ਰਹੀ ਹੈ। ਈ.ਡੀ. ਨੇ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 24 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। 5 ਦਿਨ ਬਾਅਦ ਅੱਜ ਰਿਮਾਂਡ ਖਤਮ ਹੋਵੇਗਾ। ਰਿਮਾਂਡ ਖਤਮ ਹੋਣ ਤੋਂ ਬਾਅਦ ਈ.ਡੀ. ਆਸ਼ੂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰੇਗੀ।