ਤ੍ਰਿਪੁਰਾ ਦੇ 828 ਵਿਦਿਆਰਥੀ HIV ਨਾਲ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ HIV ਤੋਂ ਪੀੜਤ ਬਹੁਤ ਸਾਰੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਯੂਨੀਵਰਸਿਟੀਆਂ ਜਾਂ ਵੱਡੇ ਕਾਲਜਾਂ ਵਿੱਚ ਦਾਖ਼ਲਾ ਲੈ ਕੇ ਪੜ੍ਹ ਰਹੇ ਹਨ।
ਤ੍ਰਿਪੁਰਾ ਸਟੇਟ ਏਡਜ਼ ਕੰਟਰੋਲ ਸੁਸਾਇਟੀ -ਟੀਐਸਏਸੀਐਸ ਦੇ ਅੰਕੜਿਆਂ ਅਨੁਸਾਰ ਰਾਜ ਵਿੱਚ 828 ਵਿਦਿਆਰਥੀਆਂ ਵਿੱਚ ਐੱਚਆਈਵੀ ਦੀ ਲਾਗ ਦੀ ਪੁਸ਼ਟੀ ਹੋਈ ਹੈ। ਏਡਜ਼ ਕੰਟਰੋਲ ਸੁਸਾਇਟੀ ਨੇ 828 ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਪਾਜੀਟਿਵ ਲਈ ਰਜਿਸਟਰ ਕੀਤਾ ਹੈ।