ਨਵੀਂ ਦਿੱਲੀ : 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਦੂਜਾ ਦਿਨ ਹੈ। ਲੋਕ ਸਭਾ ਵਿੱਚ ਸਪੀਕਰ ਦੇ ਅਹੁਦੇ ਨੂੰ ਲੈਕੇ ਭਾਜਪਾ ਤੇ ਇੰਡੀਆ ਗਠਜੋੜ ਵਿੱਚ ਸਹਿਮਤੀ ਨਾ ਹੋਣ ਕਾਰਨ ਆਹਮੋ ਸਾਹਮਣੇ ਆ ਗਈਆਂ ਹਨ। ਐਨਡੀਏ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪਹਿਲੀ ਵਾਰ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਚੋਣਾਂ ਹੋਣਗੀਆਂ। ਐਨਡੀਏ ਨੇ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਵਿਰੋਧੀ ਧਿਰ ਨੇ ਸੀਨੀਅਰ ਕਾਂਗਰਸੀ ਆਗੂ ਕੇ ਸੁਰੇਸ਼ ਨੂੰ ਮੈਦਾਨ ਵਿੱਚ ਉਤਾਰਿਆ ਹੈ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਸਮੇਤ 281 ਸੰਸਦ ਮੈਂਬਰ ਸਹੁੰ ਚੁੱਕਣਗੇ।
ਲੋਕ ਸਭਾ ਸਪੀਕਰ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਵਧ ਗਿਆ ਹੈ। ਓਮ ਬਿਰਲਾ ਨੇ ਐਨਡੀਏ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਕੇ. ਸੁਰੇਸ਼ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਹੈ। ਸਪੀਕਰ ਦੇ ਅਹੁਦੇ ਲਈ 26 ਜੂਨ ਨੂੰ ਸਵੇਰੇ 11 ਵਜੇ ਵੋਟਿੰਗ ਹੋਵੇਗੀ।
ਰਾਹੁਲ ਗਾਂਧੀ ਨੇ ਕਿਹਾ- ਕਾਂਗਰਸ ਪ੍ਰਧਾਨ ਨੂੰ ਰਾਜਨਾਥ ਸਿੰਘ ਨੇ ਸਪੀਕਰ ਲਈ ਸਮਰਥਨ ਮੰਗਣ ਲਈ ਫ਼ੋਨ ਕੀਤਾ ਸੀ। ਵਿਰੋਧੀ ਧਿਰ ਨੇ ਸਪੱਸ਼ਟ ਕਿਹਾ ਹੈ ਕਿ ਅਸੀਂ ਸਪੀਕਰ ਦਾ ਸਮਰਥਨ ਕਰਾਂਗੇ, ਪਰ ਵਿਰੋਧੀ ਧਿਰ ਨੂੰ ਡਿਪਟੀ ਸਪੀਕਰ ਦਾ ਅਹੁਦਾ ਮਿਲਣਾ ਚਾਹੀਦਾ ਹੈ।