ਚੰਡੀਗੜ੍ਹ, 3 ਅਗਸਤ : ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੰਤਰਾਲੇ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀ ਦਿੱਤੀ ਗਈ। ਉਹਨਾਂ ਨੇ ਅਮਰੀਕਾ ਵਿੱਚ ਨੈਸ਼ਨਲ ਲੇਜਿਸਲੇਟਰਜ ਕਾਨਫਰੰਸ ਵਿੱਚ ਹਿੱਸਾ ਲੈਣ ਜਾਨਾ ਸੀ। 4 ਅਗਸਤ ਤੋਂ 7 ਅਗਸਤ ਤੱਕ ਚੱਲਣ ਵਾਲੀ ਕਾਨਫਰੰਸ ਵਿੱਚ ਭਾਰਤ ਦੇ 50 ਤੋਂ ਵੱਧ ਵਿਧਾਇਕ ਤੇ ਸਪੀਕਰ ਭਾਗ ਲੈਣ ਜਾ ਰਹੇ ਹਨ। ਇਸ ਤੋਂ ਇਲਾਵਾ ਕੇਰਲ ਤੇ ਕਰਨਾਟਕ ਦੇ ਬੁਲਾਰਿਆਂ ਨੂੰ ਵੀ ਇਜਾਜ਼ਤ ਨਹੀਂ ਮਿਲੀ।
ਦਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੈਰਿਸ ਉਲਪਿੰਕ ਵਿੱਚ ਹਾਕੀ ਦੇ ਕੁਆਟਰ ਫਾਈਨਲ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਮਿਲੀ।