Friday, November 22, 2024
spot_img

ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਤੋਂ ਹਟਾਈਆਂ ਜਾਣਗੀਆਂ ਸੰਤ ਜਰਨੈਲ ਸਿੰਘ ਦੀਆਂ ਤਸਵੀਰਾਂ, ਚੋਣ ਕਮੀਸ਼ਨ ਨੇ ਜਾਰੀ ਕੀਤੇ ਹੁਕਮ

Must read

ਚੰਡੀਗੜ੍ਹ: ਵੀਹਵੀਂ ਸਦੀ ਦੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਨੂੰ ਲੈ ਕੇ ਪੰਜਾਬ ਦੇ ਚੋਣ ਕਮੀਸ਼ਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ‘ਚ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰਾਂ ਨੂੰ ਲਾਹੁਣ ਲਈ ਕਿਹਾ ਗਿਆ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਨੇ ਇੱਕ ਪੱਤਰ ਜਾਰੀ ਕਰਕੇ ਹੋਏ ਡਿੱਪੂਆਂ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚੋਂ ਤਸਵੀਰਾਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਦੱਸ ਦਈਏ ਕਿ ਜੁਲਾਈ 2022 ‘ਚ ਵੀ ਪੰਜਾਬ ਦੀਆਂ ਸਰਕਾਰੀ ਬੱਸਾਂ ‘ਤੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਸਨ।

ਅਕਸਰ ਹੀ ਸਰਕਾਰੀ ਬੱਸਾਂ ਵਿੱਚ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਤਸਵੀਰਾਂ ਵੇਖਣ ਨੂੰ ਮਿਲਦੀਆਂ ਹਨ ਪਰ ਹੁਣ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਬਕਾਇਦਾ ਇੱਕ ਪੱਤਰ ਜਾਰੀ ਕਰਕੇ ਪੰਜਾਬ ਦੇ ਕਪੂਰਥਲਾ, ਬੁਢਲਾਡਾ, ਚੰਡੀਗੜ੍ਹ, ਬਰਨਾਲਾ, ਫਰੀਦਕੋਟ, ਬਠਿੰਡਾ, ਸੰਗਰੂਰ, ਲੁਧਿਆਣਾ, ਪਟਿਆਲਾ ਬੱਸ ਡੀਪੂਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇੰਨ੍ਹਾਂ ਹੁਕਮਾਂ ‘ਚ ਬੱਸਾਂ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਹਟਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਅਨੁਸਾਰ ਜਾਰੀ ਕੀਤੇ ਗਏ ਪੱਤਰ ਵਿੱਚ ਬਕਾਇਦਾ ਚੋਣ ਅਫਸਰ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਹੈ ਤਸਵੀਰਾਂ ਹਟਾਉਣ ਤੋਂ ਬਾਅਦ ਇਸ ਸਬੰਧੀ ਬਕਾਇਦਾ ਮੁੱਖ ਚੋਣ ਅਫਸਰ ਪੰਜਾਬ ਨੂੰ ਜਾਣੂ ਕਰਵਾਇਆ ਜਾਵੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article