ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ DA ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।