ਤਰਨ ਤਾਰਨ ਅਧੀਨ ਆਉਂਦੇ ਪਿੰਡ ਕੰਗ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਘਰ ਵਿੱਚ ਪਾਠ ਕਰ ਰਹੀ ਅੰਮ੍ਰਿਤਧਾਰੀ ਔਰਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਹਿਚਾਣ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਪਿੰਡ ਕੰਗ ਵਜੋਂ ਹੋਈ ਹੈ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕਾ ਦੇ ਦਿਓਰ ਸੰਤੋਖਬੀਰ ਸਿੰਘ ਨੇ ਦੱਸਿਆ ਕਿ ਉਸਦੀ ਭਾਬੀ ਗੁਰਪ੍ਰੀਤ ਕੌਰ ਘਰ ਵਿੱਚ ਪਾਠ ਕਰ ਰਹੀ ਸੀ ਕਿ ਇਸ ਦੌਰਾਨ ਅਣਪਛਾਤੇ ਵਿਅਕਤੀ ਆਏ ਅਤੇ ਉਸਦਾ ਗਲਾ ਵੱਢ ਕੇ ਕਤਲ ਕਰਕੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।
ਉਹਨਾਂ ਦੱਸਿਆ ਕਿ ਤੁਰੰਤ ਉਨ੍ਹਾਂ ਵੱਲੋਂ ਨਜ਼ਦੀਕੀ ਲੋਕਾਂ ਦੀ ਮਦਦ ਨਾਲ ਗੁਰਪ੍ਰੀਤ ਕੌਰ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰਾਰ ਕਰ ਦਿੱਤਾ। ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿੰਡ ਕੰਗ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਪੁਲਿਸ ਪਾਰਟੀ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕਤਲ ਕਰਨ ਦੀ ਵਜਹਾ ਪੈਸਿਆਂ ਦਾ ਲੈਣ ਦੇਣ ਹੈ।