ਨਵੀਂ ਦਿੱਲੀ, 21 ਜੂਨ : ਦਿੱਲੀ ਹਾਈਕੋਰਟ ਨੇ ਕਥਿਤ ਸ਼ਰਾਬ ਘੁਟਾਲੇ ‘ਚ ਜੇਲ੍ਹ ਵਿੱਚ ਬੰਦ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਹੈ। ED ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅੱਜ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੱਕ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ 21 ਮਾਰਚ ਦੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਲੋਕ ਸਭਾ ਦੀਆਂ ਚੋਣਾਂ ਵਿੱਚ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਮਿਲੀ ਸੀ, ਜ਼ਮਾਨਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਕੇਜਰੀਵਾਲ ਮੁੜ 2 ਜੂਨ ਨੂੰ ਫਿਰ ਤਿਹਾੜ ਜੇਲ੍ਹ ਗਏ ਸਨ।
ਇਥੇ ਦੱਸਣ ਯੋਗ ਹੈ ਕਿ CM ਦਿੱਲੀ ਨੂੰ 20 ਜੂਨ ਰਾਤ 8 ਵਜੇ ਜ਼ਮਾਨਤ ਦੇ ਦਿੱਤੀ ਸੀ, ਪਰ ED ਵਲੋਂ ਜ਼ਮਾਨਤ ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ।